ਕਿਹਾ, ਹਰ 8 ਮਿੰਟ ਬਾਅਦ ਇਕ ਬੱਚਾ ਲਾਪਤਾ ਹੋਣਾ ਗੰਭੀਰ ਸਮੱਸਿਆ

ਨਵੀਂ ਦਿੱਲੀ, 10 ਜਨਵਰੀ: ਸੁਪਰੀਮ ਕੋਰਟ ਨੇ ਲਾਪਤਾ ਹੋ ਰਹੇ ਬੱਚਿਆਂ ਦੇ ਮਾਮਲੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦੇ ਹੋਏ ਕਿਹਾ ਕਿ ਦੇਸ਼ ਵਿੱਚ ਹਰ 8 ਮਿੰਟ ਬਾਅਦ ਇਕ ਬੱਚਾ ਲਾਪਤਾ ਹੋ ਜਾਂਦਾ ਹੈ। ਅਦਾਲਤ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਹਾਲਾਤ ਹਨ ਅਤੇ ਇਸ ਮਸਲੇ ‘ਤੇ ਤੁਰੰਤ ਕਦਮ ਚੁੱਕਣ ਦੀ ਲੋੜ ਹੈ।

ਅਦਾਲਤ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਲਾਪਤਾ ਬੱਚਿਆਂ ਦੇ ਮਾਮਲਿਆਂ ਦੀ ਜਾਂਚ ਅਤੇ ਟ੍ਰੈਕਿੰਗ ਲਈ ਪ੍ਰਭਾਵਸ਼ਾਲੀ ਪ੍ਰਣਾਲੀ ਬਣਾਈ ਜਾਵੇ। ਬੱਚਿਆਂ ਦੀ ਸੁਰੱਖਿਆ ਲਈ ਕੜੇ ਕਦਮ ਚੁੱਕਣ ਅਤੇ ਮਨੁੱਖੀ ਤਸਕਰੀ ਵਰਗੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣ ਦੀ ਲੋੜ ਹੈ।

ਭਾਰਤ ਵਿੱਚ ਹਜ਼ਾਰਾਂ ਬੱਚਿਆਂ ਦਾ ਕੋਈ ਪਤਾ ਨਹੀਂ
ਰਿਪੋਰਟਾਂ ਮੁਤਾਬਕ ਦੇਸ਼ ਵਿੱਚ ਹਰ ਸਾਲ ਹਜ਼ਾਰਾਂ ਬੱਚੇ ਲਾਪਤਾ ਹੋ ਜਾਂਦੇ ਹਨ। ਕਈ ਮਾਮਲਿਆਂ ਵਿੱਚ ਬੱਚਿਆਂ ਦਾ ਪਤਾ ਨਹੀਂ ਲੱਗਦਾ। ਅਦਾਲਤ ਨੇ ਕਿਹਾ ਕਿ ਲਾਪਤਾ ਬੱਚਿਆਂ ਦੇ ਕੇਸਾਂ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਲਦੀ ਕਾਰਵਾਈ ਕੀਤੀ ਜਾਵੇ।

ਪੰਜਾਬ ਵਿੱਚ ਹਰ ਸਾਲ 3600 ਤੋਂ ਵੱਧ ਬੱਚੇ ਲਾਪਤਾ
ਪੰਜਾਬ ਵਿੱਚ ਵੀ ਲਾਪਤਾ ਬੱਚਿਆਂ ਦੀ ਗਿਣਤੀ ਚਿੰਤਾਜਨਕ ਹੈ। ਅੰਕੜਿਆਂ ਮੁਤਾਬਕ ਹਰ ਸਾਲ 3600 ਤੋਂ ਵੱਧ ਬੱਚੇ ਲਾਪਤਾ ਹੋ ਜਾਂਦੇ ਹਨ। ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਸਲੇ ‘ਤੇ ਵੱਧ ਧਿਆਨ ਦੇਣ ਦੀ ਲੋੜ ਹੈ।ਐਪਸਟੀਨ ਫਾਈਲਸ ਆਉਣ ਤੋਂ ਬਾਦ ਬੱਚਿਆ ਪ੍ਰਤੀ ਕੁੱਲ ਦੁਨੀਆਂ ਹੀ ਸੰਵੇਨਸ਼ੀਲ ਹੈ।

Share:

Leave a Reply

Your email address will not be published. Required fields are marked *