ਇੱਛਾ ਮੌਤ ਦੀ ਅਰਜ਼ੀ ਮਨਜ਼ੂਰ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੁੱਧਵਾਰ ਨੂੰ 13 ਸਾਲਾਂ ਤੋਂ ਕੋਮਾ ਵਿੱਚ ਪਏ 31 ਸਾਲਾ ਹਰੀਸ਼ ਰਾਣਾ ਦੀ ‘ਇੱਛਾ ਮੌਤ’ (Euthanasia) ਸੰਬੰਧੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸ ਫੈਸਲੇ ਨਾਲ ਹੁਣ ਉਸਦੇ ਲਾਈਫ ਸਪੋਰਟ ਅਤੇ ਫੀਡਿੰਗ ਟਿਊਬ ਹਟਾਉਣ ਦੀ ਇਜਾਜ਼ਤ ਮਿਲ ਗਈ ਹੈ।
ਫੈਸਲਾ ਸੁਣਾਉਂਦੇ ਸਮੇਂ ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਭਾਵੁਕ ਹੋ ਗਈ। ਅਦਾਲਤ ਨੇ ਮੈਡੀਕਲ ਬੋਰਡ ਦੀ ਰਿਪੋਰਟ ਨੂੰ ਆਧਾਰ ਬਣਾਇਆ, ਜਿਸ ਵਿੱਚ ਸਪੱਸ਼ਟ ਕਿਹਾ ਗਿਆ ਸੀ ਕਿ ਹਰੀਸ਼ ਦੇ ਠੀਕ ਹੋਣ ਦੀ ਕੋਈ ਉਮੀਦ ਨਹੀਂ ਹੈ ਅਤੇ ਹੁਣ “ਕੁਦਰਤ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ।”
ਸਾਲ 2013 ਵਿੱਚ ਚੰਡੀਗੜ੍ਹ ਵਿੱਚ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਹਰੀਸ਼ ਦੇ ਸਿਰ ਵਿੱਚ ਗੰਭੀਰ ਚੋਟ ਲੱਗੀ ਸੀ ਅਤੇ ਉਸਦਾ ਸਰੀਰ 100 ਫੀਸਦੀ ਲੱਕਵੇ ਦਾ ਸ਼ਿਕਾਰ ਹੋ ਗਿਆ ਸੀ। ਉਸ ਸਮੇਂ ਤੋਂ ਉਹ ਪੂਰੀ ਤਰ੍ਹਾਂ ਟਿਊਬ ਰਾਹੀਂ ਦਿੱਤੇ ਜਾਣ ਵਾਲੇ ਤਰਲ ਭੋਜਨ ‘ਤੇ ਨਿਰਭਰ ਸੀ।
ਉਸਦੇ ਬੁਜ਼ੁਰਗ ਮਾਤਾ-ਪਿਤਾ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਇਹ ਜੀਵਨ-ਰੱਖਿਆ ਇਲਾਜ ਰੋਕਣ ਦੀ ਅਪੀਲ ਕੀਤੀ ਸੀ। ਮੈਡੀਕਲ ਟੀਮ ਅਤੇ ਸਾਰੇ ਪੱਖਾਂ ਨਾਲ ਲੰਬੀ ਚਰਚਾ ਤੋਂ ਬਾਅਦ ਅਦਾਲਤ ਨੇ ਅੱਜ ਇਹ ਅਰਜ਼ੀ ਮਨਜ਼ੂਰ ਕਰ ਲਈ।

Share:

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।