
ਦੇਧਨਾ ਦੇ ਕਬੱਡੀ ਕੱਪ ਤੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਕਾਕਾ ਦੇਧਨਾ ਦਾ ਬੁਲਟ ਮੋਟਰਸਾਈਕਲ ਨਾਲ ਵਿਸ਼ੇਸ਼ ਸਨਮਾਨ
18 ਮਾਰਚ ਨੂੰ ਪਿੰਡ ਦੇਧਨਾ ਵਿੱਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿੱਚ ਆਲ ਓਪਨ ਦੀਆਂ ਅੱਠ ਟੀਮਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਨਿਰੋਲ ਪਿੰਡ ਦੀਆਂ ਟੀਮਾਂ ਤੇ ਵਜ਼ਨੀ ਟੀਮਾਂ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ।
17 ਮਾਰਚ ਨੂੰ ਵਾਲੀਬਾਲ ਦੇ ਮੁਕਾਬਲੇ ਖਿੱਚ ਦਾ ਕੇਂਦਰ ਬਣੇ ਰਹੇ।
ਜ਼ਿਕਰਯੋਗ ਹੈ ਕਿ 18 ਮਾਰਚ ਨੂੰ ਆਲ ਓਪਨ ਦਾ ਫਾਈਨਲ ਮੁਕਾਬਲਾ ਦਿਓਰਾ ਅਤੇ ਬਰਸਾਲ ਵਿਚਕਾਰ ਹੋਇਆ, ਜਿਸ ਵਿਚੋਂ ਬਰਸਾਲ ਦੀ ਟੀਮ ਬਾਜ਼ੀ ਮਾਰ ਗਈ। ਮੁਕਾਬਲੇ ਵਿਚੋਂ ਬੈਸਟ ਰੇਡਰ ਰਵੀ ਦਿਓਰਾ ਤੇ ਬੈਸਟ ਜਾਫੀ ਸ਼ੀਲੂ ਹਰਿਆਣੇ ਵਾਲੇ ਨੂੰ ਚੁਣਿਆ ਗਿਆ।
ਇਸ ਮੌਕੇ ਕਲੱਬ ਮੈਂਬਰਾਂ ਵੱਲੋਂ ਕਬੱਡੀ ਖਿਡਾਰੀ ਕਾਕਾ ਦੇਧਨਾ ਦਾ ਬੁਲੇਟ ਮੋਟਰਸਾਈਕਲ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।
ਮੈਦਾਨ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਬੱਡੀ ਪ੍ਰੇਮੀ ਮੌਜੂਦ ਰਹੇ ਅਤੇ ਹਰ ਮੈਚ ‘ਚ ਜ਼ਬਰਦਸਤ ਮੁਕਾਬਲਾ ਦੇਖਣ ਨੂੰ ਮਿਲਿਆ। ਪਿੰਡ ਵਿੱਚ ਮੇਲੇ ਵਰਗਾ ਮਾਹੌਲ ਬਣਿਆ ਹੋਇਆ ਸੀ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।
ਕਲੱਬ ਦੇ ਪ੍ਰਧਾਨ ਜੱਸੀ ਦੇਧਨਾ ਅਤੇ ਵਿਕਰਮ ਠਾਕੁਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਅਤੇ ਸਨਮਾਨ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੇ ਹਨ ਅਤੇ ਕਬੱਡੀ ਵਰਗੀ ਰਵਾਇਤੀ ਖੇਡ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ। ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਭਾਗੀਦਾਰਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ।