ਕਨੇਡਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪੀਰ ਰੀਜ਼ਨਲ ਪੁਲਿਸ ਵੱਲੋਂ ਵਾਹਨ ਚੋਰੀ ਦੇ ਮਾਮਲੇ ਵਿੱਚ ਤਿੰਨ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੇ ਨਾਮ ਅਮਰਤਪਾਲ ਖੱਟੜਾ, ਗੁਰਦਾਸ ਭੁੱਲਰ ਅਤੇ ਮਨਦੀਪ ਕੌਰ ਹਨ।
ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਦੌਰਾਨ ਤਿੰਨ ਚੋਰੀ ਹੋਏ ਵਾਹਨ, ਨਕਲੀ ਲਾਇਸੈਂਸ ਪਲੇਟਾਂ ਸਮੇਤ ਬਰਾਮਦ ਕੀਤੇ ਗਏ।
ਪੁਲਿਸ ਦਾ ਕਹਿਣਾ ਹੈ ਕਿ ਸੰਗਠਿਤ ਆਟੋ ਚੋਰੀ ਦੇ ਖਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Share:

Leave a Reply

Your email address will not be published. Required fields are marked *