ਪੰਜਾਬ ਸਿਰ ਕਰੀਬ 4 ਲੱਖ ਕਰੋੜ ਦਾ ਕਰਜ਼ਾ

ਚੰਡੀਗੜ੍ਹ/ਗਲੋਬਲ ਮੈਸੰਜ਼ਰ ਬਿਊਰੋ/ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਸੂਬਾ ਸਰਕਾਰ ਸਿਰ ਹੁਣ ਕਰਜ਼ੇ ਦਾ ਬੋਝ 4 ਲੱਖ ਕਰੋੜ ਨੂੰ ਛੂਹ ਗਿਆ ਹੈ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਵਾਰ ਐਤਵਾਰ ਨੂੰ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਉੱਤੇ ਬਜਟ ਪੇਸ਼ ਕਰਨ ਜਾ ਰਹੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅੰਤਿਮ ਬਜਟ ਵਿਧਾਨ ਸਭਾ ਵਿੱਚ ਰੱਖਣਗੇ ਤਾਂ ਸਭ ਦੀਆਂ ਨਜ਼ਰਾਂ ਉਨ੍ਹਾਂ ਉੱਤੇ ਹੋਣਗੀਆਂ।

ਹਾਲਾਂਕਿ ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਉੱਤੇ ਕਰਜ਼ੇ ਦਾ ਬੋਝ ਚਾਰ ਲੱਖ ਕਰੋੜ ਨੂੰ ਛੂਹ ਗਿਆ ਹੈ।

ਅਜਿਹੇ ਵਿੱਚ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਉੱਤੇ ਖ਼ਜ਼ਾਨਾ ਮੰਤਰੀ ਜਦੋਂ ਬਜਟ ਪੇਸ਼ ਕਰਨਗੇ ਤਾਂ ਇਹ ਦੇਖਣਾ ਕਾਫ਼ੀ ਦਿਲਚਸਪ ਹੋਵੇਗਾ ਕਿ ਚੋਣਾਂ ਦੇ ਮੱਦੇਨਜ਼ਰ ਸਰਕਾਰ ਮੁਫ਼ਤ ਸਹੂਲਤਾਂ ਸਬੰਧੀ ਹੋਰ ਕਿਹੜਾ ਚੋਣ ਵਾਅਦਾ ਪੂਰਾ ਕਰਦੀ ਹੈ ਅਤੇ ਇਸ ਨਾਲ ਖ਼ਜ਼ਾਨੇ ਉੱਤੇ ਕਿੰਨਾ ਬੋਝ ਪਵੇਗਾ।

Share:

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।